ਮਲੂਕਾ ਵਿਖੇ 20ਵੇਂ ਕਾਸਕੋ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ  

  ਨਸ਼ਿਆਂ ਨੂੰ ਖਤਮ ਕਰਨ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ :- ਗੁਰਪ੍ਰੀਤ ਮਲੂਕਾ

    ਬਠਿੰਡਾ , 10 ਸਤੰਬਰ , ਦਲਜੀਤ ਸਿੰਘ ਸਿਧਾਣਾ
 ਪਿੰਡ ਮਲੂਕਾ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਅੱਜ ਯੁਵਕ ਭਲਾਈ ਕਲੱਬ ਅਤੇ ਐੱਨਆਰਆਈ ਮੰਚ ਵੱਲੋਂ ਚਰਨਜੀਤ ਸਿੰਘ ਮਲੂਕਾ ਅਤੇ ਹਰਜੋਤ ਸਿੰਘ ਢਿੱਲੋਂ ਦੀ ਯਾਦ ਵਿੱਚ 20ਵੇ ਕਾਸਕੋ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ l ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ  ਟੂਰਨਾਮੈਂਟ ਦੇ ਉਦਘਾਟਨ ਸਮੇਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਗੀ ਸਿਹਤ ਲਈ ਨੌਜਵਾਨ ਵਰਗ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ l ਉਨ੍ਹਾਂ ਕਿਹਾ ਨਸ਼ਿਆਂ ਦਾ ਕੋਹੜ ਵੱਢਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ l ਮਲੂਕਾ ਨੇ ਟੂਰਨਾਮੈਂਟ ਕਮੇਟੀ ਨੂੰ ਗਿਆਰਾਂ ਹਜ਼ਾਰ ਰੁਪਏ ਦੀ ਨਗਦ ਰਾਸ਼ੀ ਵੀ ਭੇਟ ਕੀਤੀ l ਟੂਰਨਾਮੈਂਟ ਕਮੇਟੀ ਦੇ ਮੈਂਬਰਾਂ ਵਲੋਂ ਮਲੂਕਾ ਦਾ ਧੰਨਵਾਦ ਕੀਤਾ ਗਿਆ l ਜ਼ਿਕਰਯੋਗ ਹੈ ਕਿ ਮਲੂਕਾ ਦੇ ਖੇਡ ਸਟੇਡੀਅਮ ਵਿਖੇ ਯੁਵਕ ਭਲਾਈ ਕਲੱਬ ਵੱਲੋਂ ਸਮੇਂ ਸਮੇਂ ਸਿਰ ਵੱਖ ਵੱਖ ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾਂਦੇ ਹਨ l ਪ੍ਰਬੰਧਕਾਂ ਨੇ ਦੱਸਿਆ ਕਿ ਇਹ ਟੂਰਨਾਮੈਂਟ 10 ਸਤੰਬਰ ਤੋਂ 20 ਸਤੰਬਰ ਤੱਕ ਚੱਲੇਗਾ ਟੂਰਨਾਮੈਂਟ ਲਈ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਡੇਰਾ ਸ੍ਰੀ ਰਾਮ ਟਿੱਲਾ ਦੇ ਮੁੱਖ ਸੇਵਾਦਾਰ ਬਾਬਾ ਯਸ਼ਪ੍ਰੀਤ ਸਿੰਘ  ਕੁਲਵੰਤ ਸਿੰਘ ਮਲੂਕਾ ਤੋਂ ਇਲਾਵਾ ਐੱਨਆਰਆਈ ਵੀਰਾਂ ਵੱਲੋਂ ਮਦਦ ਕੀਤੀ ਜਾ ਰਹੀ ਹੈ l ਇਸ ਮੌਕੇ ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਲੋਹਕਾ, ਰੇਸ਼ਮ ਸਿੰਘ ਔਲਖ, ਡਾ ਸਤਿਗੁਰੂ, ਸਾਬਕਾ ਸਰਪੰਚ ਗੁਰਚਰਨ ਸਿੰਘ ਬੋਗੜ ,ਅਨਮੋਲ ਸ਼ਰਮਾ ਮਲੂਕਾ , ਮਨਦੀਪ ਸਿੰਘ ਰਾਮਪੁਰਾ, ਗੁਰਪ੍ਰੀਤ ਸਿੰਘ ਮਹਿਰਾਜ, ਮਨਦੀਪ ਸ਼ਰਮਾ  ,ਗੁਰਦਿੱਤ ਸਿੰਘ, ਚਰਨਜੀਤ ਬਰਾੜ ਤੇ  ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਅਤੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ l
Attachments area