ਸੀ.ਐਚ.ਬੀ.ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰੇ ਸਰਕਾਰ : ਮੋਰਚਾ ਆਗੂ
ਕਿਰਤ ਕਮਿਸਨਰ ਪੰਜਾਬ ਦੇ ਦਫਤਰ ਅੱਗੇ ਧਰਨਾ 18 ਅਗਸਤ ਨੂੰ ।
 ਬਠਿੰਡਾ (ਲਹਿਰਾ ਮੁਹੱਬਤ) 17 ਅਗਸਤ ( ਦਲਜੀਤ ਸਿੰਘ ਸਿਧਾਣਾ )  ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਨ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂਆਂ ਜਗਰੂਪ ਸਿੰਘ ਲਹਿਰਾ,ਵਰਿੰਦਰ ਸਿੰਘ ਮੋਮੀ,ਰੇਸ਼ਮ ਸਿੰਘ ਗਿੱਲ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਵਰਿੰਦਰ ਸਿੰਘ ਬਠਿੰਡਾ,ਸੇਵਕ ਸਿੰਘ ਦੰਦੀਵਾਲ,ਗੁਰਪ੍ਰੀਤ ਸਿੰਘ ਗੁਰੀ,ਲਖਵੀਰ ਕਟਾਰੀਆ ਨੇ ਪੰਜਾਬ ਸਰਕਾਰ ਦੇ ਮਜ਼ਦੂਰ-ਮੁਲਜ਼ਮ ਮਾਰੂ ਰਵਈਏ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜ਼ਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਉਲਟਾ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਪਾਵਰਕਾਮ ਐਂਡ ਟ੍ਰਾਂਸਕੋ ਦੇ ਸੀ.ਐੱਚ.ਬੀ.ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਭਰਤੀ ਕਰਨ ਸਮੇਤ ਆਪਣੀਆਂ ਹੋਰ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਸੀ.ਐੱਚ.ਬੀ.ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਲਗਾਤਾਰ ਅਣ-ਵੇਖਿਆ ਕੀਤਾ ਜਾ ਰਿਹਾ ਇੱਕ ਪਾਸੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਨਵੇਂ ਏ.ਐੱਲ.ਐੱਮ.ਭਰਤੀ ਕਰਕੇ ਉਹਨਾਂ ਦੀ ਜਾਨ ਬਲੀ ਲਈ ਜਾ ਰਹੀ ਹੈ। ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਚਾਹੀਦਾ ਸੀ ਕਿ ਨਵੀਂ ਭਰਤੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਆ ਰਹੇ ਤਜ਼ਰਬੇਕਾਰ ਸੀ.ਐੱਚ.ਬੀ.ਠੇਕਾ ਮੁਲਾਜ਼ਮਾਂ ਨੂੰ ਪਾਵਰਕਾਮ ਪੱਕਾ ਕਰੇ,ਮੋਰਚੇ ਦੇ ਸੂਬਾ ਆਗੂਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਐਮਰਜੈਂਸੀ ਹਾਲਾਤਾਂ ਵਿੱਚ ਕੰਮ ਕਰ ਰਹੇ ਸੀ.ਐੱਚ.ਬੀ.ਠੇਕਾ ਮੁਲਾਜ਼ਮਾਂ ਨੂੰ ਪਾਵਰਕਾਮ ਵਿੱਚ ਪੱਕਾ ਭਰਤੀ ਕੀਤਾ ਜਾਵੇ। ਸੀ.ਐੱਚ.ਬੀ.ਠੇਕਾ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋਣ ਤੇ 50 ਲੱਖ ਦੀ ਬੀਮਾ ਪਾਲਿਸੀ ਲਾਗੂ ਕੀਤੀ ਜਾਵੇ, ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੇ ਮੁੜ ਬਹਾਲ ਕੀਤਾ ਜਾਵੇ ਅਤੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ,ਪਾਵਰਕਾਮ ਐਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਇਹਨਾਂ ਮੰਗਾਂ ਨੂੰ ਲੈਕੇ 18 ਅਗਸਤ ਨੂੰ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਧਰਨੇ ਵਿੱਚ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ” ਵੱਲੋਂ ਡੱਟਵੀਂ ਹਮਾਇਤ ਕੀਤੀ ਜਾਵੇਗੀ।