*ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ:-ਜਗਰੂਪ ਸਿੰਘ*
04 ਮਾਰਚ ( ਦਲਜੀਤ ਸਿੰਘ ਸਿਧਾਣਾ )
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ,ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਲੈਕੇ 12 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾ ਸੂਬਾ ਪੱਧਰੀ ਮਹਾਂ-ਰੈਲੀ ਦੀ ਤਿਆਰੀ ਵਜੋਂ ਠੇਕਾ ਮੁਲਾਜ਼ਮਾਂ ਨੇ ਅੱਜ ਪਿੰਡ ਕੋਟੜਾ ਕੌੜਾ ਵਿਖੇ ਗੁਰਦੁਆਰਾ ਸ਼੍ਰੀ ਰਵਿਦਾਸ ਭਗਤ ਸਾਹਿਬ ਵਿੱਚ ਇਕੱਤਰ ਹੋਣ ਉਪਰੰਤ ਢੋਲ ਮਾਰਚ ਕੀਤਾ ਗਿਆ,ਇਸ ਸਮੇਂ ਸੰਬੋਧਨ ਕਰਦੇ ਹੋਏ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਸੰਦੀਪ ਖਾਨ,ਬਾਦਲ ਸਿੰਘ ਭੁੱਲਰ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ,ਦੂਜੇ ਪਾਸੇ ਸਮੂਹ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਅਤੇ ਪੁਨਰਗਠਨ ਦੀ ਆੜ ਤਹਿਤ ਸਮੂਹ ਵਿਭਾਗਾਂ ਵਿੱਚੋਂ ਵੱਡੀ ਪੱਧਰ ਤੇ ਅਸਾਮੀਆਂ ਦਾ ਖਾਤਮਾਂ ਕੀਤਾ ਜਾ ਰਿਹਾ ਹੈ
,ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ,ਸਗੋਂ ਸਮੂਹ ਅਦਾਰਿਆਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵੱਲੋਂ “ਵੈੱਲਫੇਅਰ ਐਕਟ 2016” ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਣ ਦੇ ਨਾਲ-ਨਾਲ ਐਕਟ ਨੂੰ ਤੋੜਕੇ ਐਕਟ ਵਿੱਚ ਸ਼ਾਮਿਲ ਕੈਟਾਗਿਰੀਆਂ ਆਉਟਸੋਰਸਿੰਗ,ਠੇਕਾ ਪ੍ਰਣਾਲੀ ਅਤੇ ਇਨਲਿਸਟਮੈਂਟ ਆਦਿ ਨੂੰ ਐਕਟ ਵਿੱਚੋਂ ਬਾਹਰ ਕਰਕੇ ਨਵਾਂ “ਵੈੱਲਫੇਅਰ ਐਕਟ 2020” ਲਿਆਉਣ ਦੀ ਤਿਆਰੀ ਕਰ ਰਹੀ ਹੈ ਜਦੋਂ ਕਿ ਸਰਕਾਰੀ ਥਰਮਲਾਂ,
ਜਲਸਪਲਾਈ,ਪਾਵਰਕਾਮ,ਸੀਵਰੇਜ਼,ਟਰਾਂਸਪੋਰਟ,ਮਗਨਰੇਗਾ,ਵੈੱਲਫੇਅਰ ਬੋਰਡ,ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਆਉਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ,ਪਰ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ਼ ਦਾ ਹਊਆ ਖੜਾ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ,ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਸੰਘਰਸ਼ਾਂ ਨੂੰ ਕੁਚਲਣ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ,ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ “ਵੈੱਲਫੇਅਰ ਐਕਟ 2016” ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਅਤੇ ਜ਼ਬਰੀ ਛਾਂਟੀ ਬੰਦ ਕੀਤੀ ਜਾਵੇ,ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ,ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕਰਨ ਕੀਤੀ ਜਾਵੇ,ਆਹਲੂਵਾਲੀਆ ਕਮੇਟੀ ਦੀਆਂ ਸਮੂਹ ਸਿਫਾਰਸ਼ਾਂ ਨੂੰ ਰੱਦ ਕੀਤਾ ਜਾਵੇ ਅਤੇ ਕਮੇਟੀ ਭੰਗ ਕੀਤੀ ਜਾਵੇ,ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ,ਬਿਜਲੀ ਸੋਧ ਬਿੱਲ 2020 ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਆਪਣੀਆਂ ਇਹਨਾਂ ਮੰਗਾਂ ਨੂੰ ਲੈਕੇ ਕੀਤੇ ਜਾਣ ਵਾਲੇ ਅਗਲੇ ਸੰਘਰਸ਼ਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ 12 ਮਾਰਚ ਨੂੰ ਪਟਿਆਲਾ ਵਿਖੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਮਹਾਂ-ਰੈਲੀ ਕੀਤੀ ਜਾਵੇਗੀ,ਇਸ ਸਮੇਂ ਹਾਜ਼ਿਰ ਪੰਜਾਬ ਖੇਤ ਮਜ਼ਦੂਰ ਯੂਨੀਅਨ (ਪੰਜਾਬ) ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸ਼ਰਾਲੀ,ਬੀ.ਕੇ.ਯੂ. ਏਕਤਾ ਉੱਗਰਾਹਾਂ ਤੋਂ ਪਵਨ ਕੁਮਾਰ,ਟੀ.ਐੱਸ.ਯੂ. (ਭੰਗਲ) ਸਤਿੰਦਰ ਸਿੰਘ ਸੋਨੀ,ਪਾਵਰਕਾਮ ਅਤੇ ਟ੍ਰਾਂਸਕੋ ਤੋਂ ਸਰਕਲ ਪ੍ਰਧਾਨ ਮਲਕੀਤ ਸਿੰਘ,ਥਰਮਲ ਯੂਨੀਅਨ ਤੋਂ ਆਗੂ ਬਲਜਿੰਦਰ ਸਿੰਘ ਮਾਨ,ਹਰਜਿੰਦਰ ਸਿੰਘ,ਕ੍ਰਿਸ਼ਨ ਸਿੰਘ,ਦਲਜੀਤ ਸਿੰਘ,ਜਸਵਿੰਦਰ ਕੁਮਾਰ,ਜਸਪਾਲ ਸਿੰਘ,ਬਲਵਿੰਦਰ ਸਿੰਘ,ਗੁਰਜੰਟ ਸਿੰਘ,ਰਮਜਾਨ ਖਾਨ,ਸਤਨਾਮ ਸਿੰਘ,ਯਾਦਵਿੰਦਰ ਸਿੰਘ,ਜਸਕਰਨ ਸਿੰਘ,ਮਨਪ੍ਰੀਤ ਸਿੰਘ ਆਦਿ ਆਗੂਆਂ ਨੇ ਸਮੂਹ ਕਿਰਤੀ ਵਰਗਾਂ ਨੂੰ ਜਥੇਬੰਦ ਹੋਕੇ ਸਾਂਝੇ ਸੰਘਰਸ਼ਾਂ ਦੇ ਪਿੜ ਮੱਲਣ ਦਾ ਸੱਦਾ ਦਿੱਤਾ।
*ਜਾਰੀ ਕਰਤਾ:-ਜਗਸੀਰ ਸਿੰਘ ਭੰਗੂ 94172-00934*