ਪਿੰੰਡ ਮਹਿਰਾਜ ਵਿਖੇ ਪੰਜ ਰੋਜਾ ਕਾਸਕੋ ਕ੍ਰਿਕਟ ਟੂਰਨਾਮੈਂਟ ਸੁਰੂ।
ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਹਿੰਦਾ ਨੇ ਰੀਬਨ ਕੱਟ ਕੇ ਕੀਤੀ ਸੁਰੂਆਤ।
ਮਹਿਰਾਜ ,12 ਨਵੰਬਰ , ਜੀਵਨ ਮਹਿਰਾਜ
ਪਿੰਡ ਮਹਿਰਾਜ ਦੇ ਨੌਜਵਾਨ ਏਕਤਾ ਕਲੱਬ ਵੱਲੋਂ ਕਰਵਾਏ ਜਾ ਰਹੇ ਪੰਜ ਰੋਜ਼ਾ ਕਾਸਕੋ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਨਗਰ ਪੰਚਾਇਤ ਮਹਿਰਾਜ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਹਿੰਦਾ ਨੇ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨਾਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਇਕ ਅਨਿੱਖੜਵਾਂ ਅੰਗ ਹੋਣ ਦੇ ਨਾਲ-ਨਾਲ ਇੱਕ ਸਿਹਤਮੰਦ ਸਮਾਜ ਲਈ ਇਨ੍ਹਾਂ ਦੀ ਵੱਡੀ ਲੋੜ ਹੈ। ਉਨ੍ਹਾਂ ਏਕਤਾ ਕਲੱਬ ਨੂੰ 21ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਤੇ ਪਹਿਲੇ ਦਿਨ ਪੁੱਜੀਆਂ ਛੇ ਟੀਮਾਂ ਦੇ ਖਿਡਾਰੀਆਂ ਨਾਲ ਜਾਣ ਪਛਾਣ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਨਿਰਮਲ ਸਿੰਘ ਗਿੱਲ ਮਹਿਰਾਜ ਵੀ ਸਨ। ਇਸ ਤੋਂ ਪਹਿਲਾਂ ਨੌਜਵਾਨ ਏਕਤਾ ਕਲੱਬ ਵੱਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਮੁੱਖ ਪ੍ਰਬੰਧਕ ਬਿੱਲਾ ਧਾਲੀਵਾਲ ਨੇ ਦੱਸਿਆ ਕਿ ਪੰਜ ਦਿਨਾ ਇਸ ਟੂਰਨਾਮੈਂਟ ਲਈ 51 ਟੀਮਾਂ ਨੇ ਆਪਣੀ ਐਂਟਰੀ ਕਰਵਾਈ ਹੈ। ਪ੍ਰਬੰਧਕਾਂ ਨੇ ਦੱਸਿਆ ਕਿ 17 ਨਵੰਬਰ ਨੂੰ ਜਿੱਥੇ ਇਸ ਟੂਰਨਾਮੈਂਟ ਦੀ ਜੇਤੂ ਟੀਮ ਨੂੰ 31ਹਜ਼ਾਰ ਰੁਪਏ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 21 ਹਜ਼ਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਉਥੇ ਪੰਜਾਬੀ ਦੇ ਨਾਮਵਰ ਗਾਇਕ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ।


