ਕਾਂਗਰਸ ਨੂੰ ਝਟਕਾ ਗੁਰੂਸਰ ਮਹਿਰਾਜ ਦੇ 2 ਟਕਸਾਲੀ ਪਰਿਵਾਰ ਅਕਾਲੀ ਦਲ ‘ਚ ਸ਼ਾਮਲ   

ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਦਾ ਮੋਹ ਭੰਗ  :- ਗੁਰਪ੍ਰੀਤ ਮਲੂਕਾ 

ਬਠਿੰਡਾ, 25 ਦਸੰਬਰ, ਦਲਜੀਤ ਸਿੰਘ ਸਿਧਾਣਾ

ਮੌਜੂਦਾ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ  ਲੋਕਾਂ ਦਾ ਦਿਨੋਂ ਦਿਨ ਕਾਂਗਰਸ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ l ਜ਼ਮੀਨੀ ਪੱਧਰ ਤੇ ਆਪਣਾ ਆਧਾਰ ਗਵਾ ਚੁੱਕੀ ਕਾਂਗਰਸ ਦੇ ਆਗੂ ਅਤੇ ਵਰਕਰ ਪਾਰਟੀ ਦਾ ਸਾਥ ਛੱਡਦੇ ਜਾ ਰਹੇ ਹਨ l  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ  ਗੁਰੂਸਰ ਮਹਿਰਾਜ ਦੇ ਟਕਸਾਲੀ ਕਾਂਗਰਸੀ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਕੀਤਾ l  ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨ ਵਾਲੇ  ਮੱਘਰ ਸਿੰਘ ਅਤੇ ਸੁਖਜੀਤ ਸਿੰਘ ਦੇ ਪਰਿਵਾਰਾਂ ਨੂੰ ਪਾਰਟੀ ਵਿੱਚ ਆਉਣ ਤੇ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ l ਮਲੂਕਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵੱਲੋਂ  ਚੋਣਾਂ ਦੌਰਾਨ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ l ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਲਈ  ਆਰੰਭ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਵੀ ਕਾਂਗਰਸ ਨੇ ਇਕ ਇਕ ਕਰਕੇ ਬੰਦ ਕਰ ਦਿੱਤੀਆਂ l ਕਾਂਗਰਸ ਨੇ 5 ਸਾਲਾਂ ਦੇ ਰਾਜ ਦੌਰਾਨ ਸਿਰਫ਼ ਲੋਕ ਵਿਰੋਧੀ ਫੈਸਲੇ ਕੀਤੇ ਹਨ l ਲੋਕ ਵਿਰੋਧੀ ਨੀਤੀਆਂ ਤੇ ਵਿਕਾਸ ਦਾ ਏਜੰਡਾ ਨਾ ਹੋਣ ਕਾਰਨ ਹੀ ਲੋਕਾਂ ਦਾ ਮੋਹ ਕਾਂਗਰਸ ਤੋਂ ਭੰਗ ਹੋ ਗਿਆ ਹੈ l ਸੂਬੇ ਦੇ ਕਈ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਪਾਰਟੀ ਨੂੰ ਅਲਵਿਦਾ ਕਹਿ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੀ ਕਈ ਵਰਕਰ ਸ਼੍ਰੋਮਣੀ ਅਕਾਲੀ ਦਲ ਦੇ ਕਾਫਲੇ ਵਿੱਚ ਸ਼ਾਮਲ ਹੋਣਗੇ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ  ਬੰਦ ਕੀਤੀਆਂ ਸਾਰੀਆਂ ਲੋਕ ਭਲਾਈ ਦੀਆਂ ਸਕੀਮਾਂ ਆਰੰਭ ਕੀਤੀਆਂ ਜਾਣਗੀਆਂ । ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਜੇ ਲਾਗੂ ਹੋਣ ਨਾਲ ਸੂਬੇ ਦਾ ਚੌਤਰਫ਼ਾ ਵਿਕਾਸ ਹੋਵੇਗਾ । ਇਸ ਮੌਕੇ ਕੋਰ ਕਮੇਟੀ ਮੈਂਬਰ ਹਰਿੰਦਰ ਸਿੰਘ ਹਿੰਦਾ ਮਹਿਰਾਜ, ਨਿਰਮਲ ਸਿੰਘ ਬੁਰਜਗਿੱਲ, ਰਾਜੂ ਪਿੱਪਲੀ, ਲਖਵਿੰਦਰ ਸਿੰਘ ਲੱਖੀ ਮਹਿਰਾਜ, ਪਲਵਿੰਦਰ ਸਿੰਘ ,ਪਵਨਦੀਪ ਸਿੰਘ, ਉਜਾਗਰ ਸਿੰਘ ,ਮੈਂਬਰ ਸਿੰਘ , ਜੱਗਾ ਟੱਲਵਾਲੀ ,ਬੂਟਾ ਸਿੰਘ , ਚਮਕੌਰ ਸਿੰਘ, ਜਗਸੀਰ ਸਿੰਘ ਗੁਰੂਸਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਹਾਜ਼ਰ ਸਨ l