ਕਾਂਗਰਸ ਤੇ ਆਪ ਨੂੰ ਝਟਕਾ ਰਾਮਪੁਰਾ ਦੇ 2 ਦਰਜਨ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਲ ਹੋਏ ।

2022 ਦੀਆਂ ਚੋਣਾਂ ਵਿੱਚ ਨੌਜਵਾਨ ਵਰਗ ਨਿਭਾਏਗਾ ਵੱਡੀ ਭੂਮਿਕਾ :- ਗੁਰਪ੍ਰੀਤ ਸਿੰਘ ਮਲੂਕਾ 

ਰਾਮਪੁਰਾ ਫੂਲ / ਦਲਜੀਤ ਸਿੰਘ ਸਿਧਾਣਾ

ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਵਰਗ ਦੀ ਵੱਡੀ ਭੂਮਿਕਾ ਹੋਵੇਗੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਨੌਜਵਾਨ ਮੋਹਰੀ ਭੂਮਿਕਾ ਨਿਭਾਉਣਗੇ l ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ ਰਾਮਪੁਰਾ ਸਹਿਰ ਤੋਂ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ  ਤਕਰੀਬਨ 2 ਦਰਜਨ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਮੇਂ ਕੀਤਾ । ਮਲੂਕਾ ਨੇ ਕਿਹਾ ਕਿ ਨੌਜਵਾਨ ਆਗੂ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੇ ਚੋਣਾਂ ਦੌਰਾਨ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਨੌਜਵਾਨ ਵਰਗ ਦਾ ਯੋਗਦਾਨ ਅਹਿਮ ਹੋਵੇਗਾ ।

ਮਲੂਕਾ ਨੇ ਦੀਪਕ ਮਿੱਤਲ ਕਾਕਾ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਕਾਕਾ ਸਿੰਘ ,ਸੋਨੂੰ, ਜੌਨੀ ,ਹਰੀਓਮ, ਅਮਨ,  ਕਪਿਲ ਕੁਮਾਰ, ਮੀਆਂ, ਕਰਨ , ਅਮਿਤ ,ਯੋਧਾ, ਕਰਨੀ,  ਕਪਿਲ , ਹੈਰੀ , ਸਿੱਧੂ, ਰੋਹਿਤ ਸ਼ਰਮਾ, ਬੌਬੀ, ਮੋਹਿਤ ਕੁਮਾਰ, ਰਾਜ ਕੁਮਾਰ, ਬੰਟੀ, ਅਮਿਤ ਕੁਮਾਰ,  ਆਮਿਰ ਖ਼ਾਨ  ਇਸ ਸਮੇਤ ਦੋ ਦਰਜਨ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਕਿਹਾ  ਮਲੂਕਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਜਿੱਤਣ ਲਈ ਸੂਬੇ ਦੀ ਕਾਂਗਰਸ ਨੇ ਨੌਜਵਾਨ ਵਰਗ ਨੂੰ ਘਰ ਘਰ ਨੌਕਰੀ ਅਤੇ ਨੌਕਰੀ ਨਾ ਮਿਲਣ ਦੀ ਸੂਰਤ ਵਿਚ ਬੇਰੁਜ਼ਗਾਰੀ ਭੱਤਾ ਦੇਣ ਦਾ ਐਲਾਨ ਕੀਤਾ ਸੀ । ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਕਾਂਗਰਸੀਆਂ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ।ਮਲੂਕਾ ਨੇ ਕਿਹਾ ਕਿ ਕਾਂਗਰਸ  ਸਰਕਾਰ ਦੀ ਵਾਅਦਾ ਖਿਲਾਫੀ ਤੋ ਸੂਬੇ ਦਾ ਨੌਜਵਾਨ ਵਰਗ ਨਿਰਾਸ਼ ਹੈ ।ਸੂਬੇ ਦੇ ਲੋਕ ਕਾਂਗਰਸ ਨੂੰ ਸਬਕ ਸਿਖਾਉਣ ਲਈ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਨੌਜਵਾਨ ਵਰਗ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਮਜ਼ਬੂਤੀ ਮਿਲੇਗੀ । ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਨੌਜਵਾਨ ਵਰਗ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ।ਇਸ ਮੌਕੇ ਹੋਰਨਾਂ ਤੋ ਇਲਾਵਾ ਰਾਮਪੁਰਾ ਫੂਲ ਦੇ ਸਰਕਲ ਪ੍ਰਧਾਨ ਸੱਤਪਾਲ ਗਰਗ, ਸਾਬਕਾ ਨਗਰ ਪੰਚਾਇਤ ਪ੍ਰਧਾਨ ਮਹਿਰਾਜ ਹਰਿੰਦਰ ਸਿੰਘ ਹਿੰਦਾ, ਸਾਬਕਾ ਨਗਰ ਕੌਸਲ ਦੇ ਪ੍ਰਧਾਨ ਹੈਪੀ ਬਾਂਸਲ, ਵਪਾਰ ਸੈੱਲ ਪ੍ਰਧਾਨ ਗੁਰਤੇਜ ਸ਼ਰਮਾ, ਯੂਥ ਪ੍ਰਧਾਨ ਸੁਸ਼ੀਲ ਆਸ਼ੂ, ਪ੍ਰਿੰਸ ਸ਼ਰਮਾ, ਗੁਰਜੀਤ ਗਿੰਨੀ, ਅਰੁਣ ਕੁਮਾਰ, ਸੁਰਿੰਦਰ ਮਹਿਰਾਜ, ਰੌਕੀ ਸਿੰਘ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਵਰਕਰ  ਹਾਜ਼ਰ ਸਨ l