ਜਲੰਧਰ ਸੀਟ ਤੇ ਆਮ ਆਦਮੀ ਪਾਰਟੀ ਦੀ ਜਿੱਤ ‘ਚ ਯੋਗਦਾਨ ਪਾਉਣ ਵਾਲਿਆਂ ਦਾ ਕੀਤਾ ਧੰਨਵਾਦ।

ਬਠਿੰਡਾ ,15 ਮਈ, ਦਲਜੀਤ ਸਿੰਘ ਸਿਧਾਣਾ

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਨੇ ਰਾਮਪੁਰਾ ਸ਼ਹਿਰ ਦੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਲੋਕ ਦਰਬਾਰ ਲਾਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਤੇ ਮੌਕੇ ਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆ।
ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਹ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਹਮਾਇਤ ਕਰਨ ਲਈ ਫਲੌਰ ਸ਼ਹਿਰ ਤੇ ਨੇੜਲੇ ਪਿੰਡਾਂ ਚ ਪ੍ਰਚਾਰ ਕਰਨ ਲਈ ਗਏ ਹੋਏ ਸਨ। ਇਸੇ ਕਾਰਨ ਪਿਛਲੇ ਤਕਰੀਬਨ ਇੱਕ ਮਹੀਨੇ ਤੋਂ ਉਹ ਨਿਰੰਤਰ ਲੋਕ ਦਰਬਾਰ ਨਹੀਂ ਲਾ ਸਕੇ । ਪਾਰਟੀ ਉਮੀਦਵਾਰ ਦੀ ਜਿੱਤ ਤੋਂ ਬਾਅਦ ਹੁਣ ਉਹ ਅੱਗੇ ਵਾਂਗ ਹਲਕੇ ਵਿੱਚ ਵਿਚਰ ਰਹੇ ਹਨ ਪਿਛਲੇ ਦਿਨੀਂ ਇਲਾਕੇ ਦੇ ਕੁੱਝ ਸੱਜਣ, ਸਨੇਹੀਆਂ ਦੇ ਘਰ ਅਫਸੋਸ ਪ੍ਰਗਟ ਕਰਨ ਗਏ ਸਨ ਜਿੰਨ੍ਹਾਂ ਦੇ ਪਰਿਵਾਰਕ ਮੈਂਬਰ ਸਾਥੋ ਸਦਾ ਲਈ ਵਿੱਛੜ ਗਏ ਸਨ।
ਇਸ ਮੌਕੇ ਉਹਨਾਂ ਸਾਰੇ ਆਮ ਆਦਮੀ ਪਾਰਟੀ ਦੇ ਟੀਮ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਵਿਚ ਆਪਣਾ ਯੋਗਦਾਨ ਪਾਇਆ ਹੈ। ਉਹਨਾਂ ਦੱਸਿਆ ਕਿ ਹੁਣ ਉਹ ਅੱਗੇ ਵਾਂਗ ਰੋਜ਼ਾਨਾ ਹੀ ਲੋਕ ਦਰਬਾਰ ਲਾਇਆ ਕਰਨਗੇ ਤਾਂ ਕਿ ਹਲਕੇ ਦੇ ਲੋਕਾਂ ਦੀਆਂ ਸਿਕਾਇਤਾ ਤੇ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਹਨਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਨਰੇਸ਼ ਕੁਮਾਰ ਬਿੱਟੂ, ਰੌਬੀ ਬਰਾੜ ‘ਤੇ ਟੀਮ ਵਰਕਰਾਂ ਸੁੱਖੀ ਮੱਲੂਆਣਾ, ਸੀਰਾ ਮੱਲੂਆਣਾ, ਸੁਖਪ੍ਰੀਤ ਸਿੰਘ ਮਹਿਰਾਜ ਆਦਿ ਹਾਜ਼ਰ ਸਨ।