ਰਾਮਪੁਰਾ ਫੂਲ ਵਿਖੇ 31 ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ।

ਰਾਮਪੁਰਾ ਫੂਲ,19 ਜਨਵਰੀ, ਦਲਜੀਤ ਸਿੰਘ ਸਿਧਾਣਾ
ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਅਤਿ ਜ਼ਰੂਰੀ ਹੈ ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਰਾਮਪੁਰਾ ਫੂਲ ਵਿਖੇ ਟ੍ਰੈਫਿਕ ਪੁਲਿਸ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ 31ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ  ਟ੍ਰੈਫਿਕ ਇੰਚਾਰਜ਼ ਗੁਰਤੇਜ ਸਿੰਘ ਨੇ ਨੈਸ਼ਨਲ ਹਾਈਵੇ ‘ਤੇ ਮੌੜ ਚੌਕ ਵਿਖੇ 31ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗੁਲਾਬ ਦੇ ਫੁੱਲ ਭੇਂਟ ਕਰਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਰ ਕੇ ਜਾਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਨਾ ਹੋਣ ਕਾਰਨ ਵੱਡੀ ਗਿਣਤੀ ਸੜਕ ਹਾਦਸੇ ਵਾਪਰਦੇ ਹਨ। ਉਹਨਾਂ ਕਿਹਾ ਕਿ ਆਪਾ ਸਾਰੇ ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰੀਏ ਤਾਂ ਜੋ ਅਨਮੋਲ ਮਨੁੱਖੀ ਜਾਨਾਂ ਨੂੰ ਅਜਾਈਂ ਜਾਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗੁਲਾਬ ਦੇ ਫੁੱਲਾਂ ਨਾਲ ਸਨਮਾਨਿਤ ਕਰਨ ਦਾ ਮੁੱਖ ਮੰਤਵ ਵਾਹਨ ਚਾਲਕਾਂ  ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨਾ ਤੇ ਉਤਸ਼ਾਹਿਤ ਕਰਨਾ ਹੈ।  ਕਿਉਂਕਿ ਜਿਹੜੇ ਲੋਕ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ ‘ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।